ਨਵੀਂ ਦਿੱਲੀ, 23 ਸਤੰਬਰ
ਸਰਕਾਰ ਨੇ ਕਿਹਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਘਰਾਂ ਵਿੱਚ ਹੀ ਕਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾਵੇਗਾ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਭਾਵੇਂ ਕਰੋਨਾ ਦੇ ਕੇਸ ਘਟਣੇ ਸ਼ੁਰੂ ਹੋ ਗਏ ਹਨ ਪਰ ਦੇਸ਼ ਹਾਲੇ ਵੀ ਕਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਰਲ ਇਕ ਅਜਿਹਾ ਸੂਬਾ ਹੈ ਜਿਥੇ ਇਕ ਲੱਖ ਤੋਂ ਵੱਧ ਕਰੋਨਾ ਦੇ ਐਕਟਿਵ ਕੇਸ ਹਨ। -ਪੀਟੀਆਈ