ਭੱਦਰਵਾਹ, 2 ਸਤੰਬਰ
ਸੀਆਰਪੀਐਫ ਦੇ ਇਕ ਏਐੱਸਆਈ ਨੇ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਮਿਤ ਭਾਰਦਵਾਜ (52) 33ਵੀਂ ਬਟਾਲੀਅਨ ਨਾਲ ਸਬੰਧਤ ਸੀ। ਰਾਤ ਦੀ ਡਿਊਟੀ ਤੋਂ ਬਾਅਦ ਅਮਿਤ ਨੇ ਕੋਟਲੀ ਸਥਿਤ ਪੁਲੀਸ ਕੰਪਲੈਕਸ ਪਰਤ ਕੇ ਬੈਰਕ ਵਿਚ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਸਵੇਰੇ ਕਰੀਬ 7.30 ਵਜੇ ਵਾਪਰੀ ਤੇ ਏਐੱਸਆਈ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਭਾਰਦਵਾਜ ਅਸਾਮ ਦੇ ਭਰਲੀਪੁਰ ਪਿੰਡ ਨਾਲ ਸਬੰਧਤ ਸੀ। –ਪੀਟੀਆਈ