ਕੋਲਕਾਤਾ, 9 ਮਈ
ਬੰਗਾਲ ਵਿਚ ਖਾੜੀ ਵਿਚ ਦਾਖਲ ਹੋਣ ਤੋਂ ਬਾਅਦ ਚੱਕਰਵਰਤੀ ਤੂਫਾਨ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਨੇ ਓੜੀਸਾ, ਪੱਛਮੀ ਬੰਗਾਲ ਤੇ ਆਂਧਰਾ ਪ੍ਰਦੇਸ਼ ਵਿਚ ਤੂਫਾਨੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਮੁੰਦਰ ਤੋਂ 125 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਸ ਦੌਰਾਨ ਬਿਹਾਰ ਵਿਚ ਕਾਲੇ ਬੱਦਲ ਛਾ ਗਏ ਹਨ।