ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 21 ਜਨਵਰੀ
ਭਾਰਤ ਸਰਕਾਰ ਨੇ ਕੋਵਿਡ ਟੀਕਾ ਲਗਵਾਉਣ ਵਾਲੇ ਲੋਕਾਂ ਦਾ ਡੇਟਾ ਲੀਕ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਕੋ-ਵਿਨ ਪਲੈਟਫਾਰਮ ਬਿਲਕੁੱਲ ਸੁਰੱਖਿਅਤ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਮੀਡੀਆ ਵਿੱਚ ਖ਼ਬਰਾਂ ਛੱਪੀਆਂ ਹਨ ਕਿ ਕੋ-ਵਿਨ ਪੋਰਟਲ ’ਤੇ ਜਮ੍ਹਾਂ ਕੀਤਾ ਗਿਆ ਡੇਟਾ ਲੀਕ ਹੋ ਗਿਆ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ ਕੋਈ ਡੇਟਾ ਲੀਕ ਨਹੀਂ ਹੋਇਆ ਹੈ। ਇਸੇ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਫਿਰ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।