ਮੁੰਬਈ, 21 ਅਗਸਤ
ਭਗੌੜੇ ਗੈਂਗਸਟਰ ਦਾਊਦ ਇਬਰਾਹੀਮ ਦੇ ਜੇਲ੍ਹ ਵਿੱਚ ਬੰਦ ਭਰਾ ਇਕਬਾਲ ਕਾਸਕਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਸਰਕਾਰੀ ਜੇਜੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਕਾਸਕਰ ਨੂੰ ਨਵੀਂ ਮੁੰਬਈ ਦੀ ਤਲੋਜਾ ਜੇਲ੍ਹ ਤੋਂ ਸ਼ਨਿਚਰਵਾਰ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਇੱਥੇ ਦਿਲ ਦੇ ਰੋਗਾਂ ਦੇ ਵਿਭਾਗ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਸਕਰ ਨੂੰ ਮਨੀ ਲਾਂਡਰਿੰਗ ਨਾਲ ਸਬੰਧਿਤ ਕੇਸ ਵਿੱਚ ਇਸ ਸਾਲ ਫਰਵਰੀ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਉਸ ਨੂੰ ਤਲੋਜਾ ਜੇਲ੍ਹ ਵਿੱਚੋਂ ਹਿਰਾਸਤ ਵਿੱਚ ਲਿਆ ਸੀ, ਜਿੱਥੇ ਉਹ ਜਬਰੀ ਵਸੂਲੀ ਨਾਲ ਸਬੰਧਿਤ ਕਈ ਕੇਸਾਂ ਵਿੱਚ ਬੰਦ ਹੈ। ਬਾਅਦ ਵਿੱਚ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। -ਪੀਟੀਆਈ