ਲਖਨਊ, 22 ਜੁਲਾਈ
ਗ਼ਾਜ਼ੀਆਬਾਦ ਵਿੱਚ ਬੀਤੇ ਦਿਨ ਬਦਮਾਸ਼ਾਂ ਦੀਆਂ ਗੋਲੀਆਂ ਕਾਰਨ ਜ਼ਖ਼ਮੀ ਹੋਏ ਪੱਤਰਕਾਰ ਵਿਕਰਮ ਜੋਸ਼ੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੱਤਰਕਾਰ ਦੇ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮ੍ਰਿਤਕ ਪੱਤਰਕਾਰ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ।