ਚੇਨਈ, 21 ਜੂਨ
ਤਾਮਿਲਨਾਡੂ ਸਰਕਾਰ ਨੇ ਅੱਜ ਕਿਹਾ ਕਿ ਕੱਲਾਕੁਰਿਚੀ ਜ਼ਹਿਰੀਲੀ ਸ਼ਰਾਬ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਅਤੇ ਘੱਟੋ-ਘੱਟ 30 ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਕੱਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਪ੍ਰਸ਼ਾਂਤ ਐੱਮਐੱਸ ਨੇ ਕਿਹਾ ਕਿ ਵੀਰਵਾਰ ਤੱਕ ਮਰਨ ਵਾਲੇ 29 ਵਿਅਕਤੀਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ ਅਤੇ ਲਾਸ਼ਾਂ ਨੂੰ ਜਾਂ ਤਾਂ ਦਫ਼ਨਾਇਆ ਗਿਆ ਜਾਂ ਸਸਕਾਰ ਕਰ ਦਿੱਤਾ ਗਿਆ। ਕੁੱਲ 165 ਵਿਅਕਤੀਆਂ ਨੂੰ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਹੁਣ ਤੱਕ 47 ਦੀ ਮੌਤ ਹੋ ਚੁੱਕੀ ਹੈ। ਇਲਾਜ ਅਧੀਨ 118 ਵਿੱਚੋਂ 30 ਦੀ ਹਾਲਤ ਨਾਜ਼ੁਕ ਹੈ।