ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ 22 ਜਨਵਰੀ ਨੂੰ ਮੀਟਿੰਗਾਂ ਕਰਕੇ ਇਹ ਫ਼ੈਸਲਾ ਕੀਤਾ ਜਾਵੇਗਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਰੈਲੀਆਂ ਅਤੇ ਰੋਡ ਸ਼ੋਅ ’ਤੇ ਉਸ ਵੱਲੋਂ ਲਾਈਆਂ ਪਾਬੰਦੀਆਂ ਜਾਰੀ ਰਹਿਣੀਆਂ ਚਾਹੀਦੀਆਂ ਹਨ ਜਾਂ ਨਹੀਂ। ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਪੰਜ ਸੂਬਿਆਂ ਪੰਜਾਬ, ਯੂੁਪੀ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਹੀ 15 ਜਨਵਰੀ ਤੱਕ ਵੱਡੀਆਂ ਰੈਲੀਆਂ, ਰੋਡ ਸ਼ੋਅ ਤੇ ਮੀਟਿੰਗਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਬਾਅਦ ਵਿੱਚ ਇਹ ਪਾਬੰਦੀਆਂ 22 ਜਨਵਰੀ ਤੱਕ ਵਧਾ ਦਿੱਤੀਆਂ ਸਨ। ਹੁਣ ਚੋਣ ਪੈਨਲ ਵੱਲੋਂ ਭਲਕੇ ਮੀਟਿੰਗਾਂ ਕਰਕੇ ਕੇਂਦਰੀ ਸਿਹਤ ਮੰਤਰਾਲੇ, ਮਾਹਿਰਾਂ ਤੇ ਮੁੱਖ ਚੋਣ ਅਧਿਕਾਰੀਆਂ ਤੋਂ ਸਥਿਤੀ ਦੀ ਰਿਪੋਰਟ ਲੈ ਕੇ ਪਾਬੰਦੀਆਂ ਸਬੰਧੀ ਫ਼ੈਸਲਾ ਕੀਤਾ ਜਾਵੇਗਾ। -ਪੀਟੀਆਈ