ਨਵੀਂ ਦਿੱਲੀ, 11 ਅਗਸਤ
ਸੁਪਰੀਮ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪਟੀਸ਼ਨ ’ਤੇ 12 ਅਗਸਤ ਨੂੰ ਸੁਣਵਾਈ ਕਰ ਸਕਦਾ ਹੈ ਜਿਸ ਵਿੱਚ ਉਨ੍ਹਾਂ ਮਈ 2018 ’ਚ ਯੂਟਿਊਬਰ ਧਰੁਵ ਰਾਠੀ ਦੀ ਵੀਡੀਓ ‘ਐਕਸ’ ’ਤੇ ਸਾਂਝੀ ਕਰਨ ਨਾਲ ਸਬੰਧਤ ਮਾਣਹਾਨੀ ਕੇਸ ’ਚ ਜਾਰੀ ਕਈ ਸੰਮਨ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੈ ਕੁਮਾਰ ਤੇ ਜਸਟਿਸ ਆਰ ਮਹਾਦੇਵਨ ’ਤੇ ਆਧਾਰਿਤ ਬੈਂਚ ਪਟੀਸ਼ਨ ’ਤੇ ਸੁਣਵਾਈ ਕਰ ਸਕਦਾ ਹੈ ਜਿਸ ਵਿੱਚ ਕੇਜਰੀਵਾਲ ਨੇ ਸਵੀਕਾਰ ਕੀਤਾ ਹੈ ਕਿ ਇਹ ਵੀਡੀਓ ਸਾਂਝੀ ਕਰਕੇ ਉਨ੍ਹਾਂ ਤੋਂ ਗਲਤੀ ਹੋਈ ਹੈ। -ਪੀਟੀਆਈ