ਨਵੀਂ ਦਿੱਲੀ, 27 ਫਰਵਰੀ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੋਬਾਈਲ ਸੇਵਾਵਾਂ ਵਿੱਚ ਖਾਮੀਆਂ ਦਾ ਸਾਹਮਣਾ ਕਰਨ ਵਾਲਾ ਵਿਅਕਤੀ ਕੰਪਨੀ ਖ਼ਿਲਾਫ਼ ਆਪਣੀ ਸ਼ਿਕਾਇਤ ਸਿੱਧਾ ਖਪਤਕਾਰ ਫੋਰਮ ਨੂੰ ਕਰ ਸਕਦਾ ਹੈ। ਇਹ ਹੁਕਮ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵਿਕਰਮ ਨਾਥ ’ਤੇ ਆਧਾਰਿਤ ਬੈਂਚ ਨੇ ਦਿੱਤੇ ਹਨ। ਸੁਪਰੀਮ ਕੋਰਟ ਨੇ ਟੈਲੀਕੌਮ ਕੰਪਨੀ ਵੋਡਾਫੋਨ ਦੀ ਅਪੀਲ ’ਤੇ ਇਹ ਫੈਸਲਾ ਸੁਣਾਇਆ ਹੈ। ਕੰਪਨੀ ਨੇ ਰਾਸ਼ਟਰੀ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਐੱਨ.ਸੀ.ਡੀ.ਆਰ.ਸੀ.) ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। -ਪੀਟੀਆਈ