ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਜੁਲਾਈ
ਦਿੱਲੀ ਵਿਧਾਨ ਸਭਾ ਵਿੱਚ ਸਾਬਕਾ ਕੇਂਦਰੀ ਬਿਊਰੋ ਆਫ ਇਨਵੈਸਟੀਗੇਸ਼ਨ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿੱਚ ਗ੍ਰਹਿ ਮੰਤਰਾਲੇ ਨੂੰ ਅਸਥਾਨਾ ਦੀ ਨਿਯੁਕਤੀ ਨੂੰ ਉਲਟਾਉਣ ਲਈ ਕਿਹਾ ਗਿਆ। ਮਤੇ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਅੱਗੇ ਵਧਾਇਆ। ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਅਸਥਾਨਾ ਨੂੰ ਦਿੱਲੀ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਸੀ।