ਨਵੀਂ ਦਿੱਲੀ, 8 ਅਗਸਤ
ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਸਹਾਇਕ ਡਾਇਰੈਕਟਰ ਨੂੰ ਕੌਮੀ ਰਾਜਧਾਨੀ ਵਿੱਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਈਡੀ ਅਧਿਕਾਰੀ ਦੀ ਪਛਾਣ ਸੰਦੀਪ ਸਿੰਘ ਯਾਦਵ ਵਜੋਂ ਹੋਈ ਹੈ, ਉਹ ਈਡੀ ਕੋਲ ਦਰਜ ਕੇਸ ਵਿੱਚ ਸੁਨਿਆਰ ਦੇ ਪੁੱਤਰ ਨੂੰ ਰਾਹਤ ਦੇਣ ਦੇ ਬਦਲੇ ਸੁਨਿਆਰੇ ਤੋਂ ਰਿਸ਼ਵਤ ਲੈ ਰਿਹਾ ਸੀ।
ਸੀਬੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਈਡੀ ਅਧਿਕਾਰੀ ਨੂੰ ਦਿੱਲੀ ਦੇ ਲਾਜਪਤ ਨਗਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਬੀਆਈ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਜਾਲ ਵਿਛਾਇਆ ਗਿਆ ਅਤੇ ਈਡੀ ਦੇ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। -ਏਐੱਨਆਈ