ਨਵੀਂ ਦਿੱਲੀ, 23 ਅਗਸਤ
ਸੀਬੀਆਈ ਨੇ ਅੱਜ ਦਿੱਲੀ ਦੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਹਾਸਲ ਕਰ ਲਈ ਹੈ। ਇਹ ਜਾਣਕਾਰੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੂੰ ਦਿੱਤੀ ਗਈ, ਜਿਸ ਨੇ ਕੇਸ ਦੀ ਸੁਣਵਾਈ 27 ਅਗਸਤ ਨੂੰ ਕਰਨੀ ਹੈ। ਇਸ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਅਦਾਲਤ ਨੇ 12 ਅਗਸਤ ਨੂੰ ਸੀਬੀਆਈ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਪਾਠਕ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ।