ਨਵੀਂ ਦਿੱਲੀ, 11 ਅਕਤੂਬਰ
ਮਰਹੂਮ ਹੁਰੀਅਤ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਤੇ ਕਸ਼ਮੀਰੀ ਵੱਖਵਾਦੀ ਆਗੂ ਅਲਤਾਫ਼ ਅਹਿਮਦ ਸ਼ਾਹ ਦੀ ਅੱਜ ਤੜਕੇ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਗੁਰਦੇ ਦੇ ਕੈਂਸਰ ਕਾਰਨ ਮੌਤ ਹੋ ਗਈ। ਸ਼ਾਹ 66 ਸਾਲ ਦੇ ਸਨ। ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਤਿਹਾੜ ਜੇਲ੍ਹ ਤੋਂ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸ਼ਾਹ ਨੂੰ 2017 ‘ਚ ਛੇ ਹੋਰਾਂ ਦੇ ਨਾਲ ਅਤਿਵਾਦ ਫੰਡਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।