ਨਵੀਂ ਦਿੱਲੀ, 24 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਰਾਸ਼ਟਰੀ ਰਾਜਧਾਨੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਮੁੱਖ ਮੰਤਰੀ ਪਰਿਸ਼ਦ ਦੀ ਮੀਟਿੰਗ ਵਿੱਚ ਹਿੱਸਾ ਲਿਆ। ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਮੀਟਿੰਗ ਚੱਲ ਰਹੀ ਹੈ। ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਵਿਕਾਸ ਅਤੇ ਭਲਾਈ ਸਕੀਮਾਂ ਬਾਰੇ ਆਪਣੀ ਰਿਪੋਰਟ ਪੇਸ਼ ਕਰਨ ਲਈ ਮੀਟਿੰਗ ਵਿੱਚ ਮੌਜੂਦ ਹਨ ਕਿਉਂਕਿ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੀ ਹੈ। ਮੀਟਿੰਗ ਦੌਰਾਨ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਆਪਣੀ ਗਵਰਨੈਂਸ ਰਿਪੋਰਟ ਕੇਂਦਰੀ ਲੀਡਰਸ਼ਿਪ ਦੇ ਸਾਹਮਣੇ ਰੱਖਣਗੇ। ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਨੂੰ ਵਿਕਾਸ ਕਾਰਜਾਂ ਬਾਰੇ ਆਪਣੇ ਵਿਚਾਰ ਦੇਣਗੇ।