ਨਵੀਂ ਦਿੱਲੀ, 8 ਦਸੰਬਰ
ਦਿੱਲੀ ਦੀ ਅਦਾਲਤ ਨੇ ਸ਼ਾਹਰੁਖ ਪਠਾਨ ਵਿਰੁੱਧ ਦੰਗੇ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਆਇਦ ਕੀਤੇ ਹਨ, ਜਿਸ ਨੇ 2020 ਦੇ ਦਿੱਲੀ ਦੰਗਿਆਂ ਦੌਰਾਨ ਕਥਿਤ ਤੌਰ ‘ਤੇ ਪੁਲੀਸ ਅਧਿਕਾਰੀ ‘ਤੇ ਬੰਦੂਕ ਤਾਣੀ ਸੀ। ਪਿਛਲੇ ਸਾਲ ਫਿਰਕੂ ਦੰਗਿਆਂ ਦੌਰਾਨ ਦਿੱਲੀ ਪੁਲੀਸ ਦੇ ਹੈੱਡ ਕਾਂਸਟੇਬਲ ਦੀਪਕ ਦਹੀਆ ’ਤੇ ਪਠਾਨ ਵੱਲੋਂ ਬੰਦੂਕ ਤਾਣਦੇ ਹੋਏ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਸੀ। ਉਸ ਨੂੰ 3 ਮਾਰਚ, 2020 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਦੋਸ਼ ਤੈਅ ਕਰਦੇ ਹੋਏ ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਪਠਾਨ ਨੇ ਦੰਗਾਕਾਰੀਆਂ ਦੇ ਸਮੂਹ ਦੀ ਅਗਵਾਈ ਕੀਤੀ।