ਨਵੀਂ ਦਿੱਲੀ, 19 ਮਈ
ਦਿੱਲੀ ਹਾਈ ਕੋਰਟ ਨੇ ਸਾਲ 2020 ਵਿੱਚ ਹੋਏ ਦਿੱਲੀ ਦੰਗਿਆਂ ਦੀ ਕਥਿਤ ਸਾਜ਼ਿਸ਼ ਨਾਲ ਜੁੜੇ ਕੇਸ ਵਿੱਚ ਜੇਐੱਨਯੁੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਦੂਜੇ ਬੈਂਚ ਕੋਲ ਭੇਜਣ ਦਾ ਹੁਕਮ ਦਿੱਤਾ ਹੈ, ਜਿਸ ’ਤੇ ਹੁਣ 20 ਮਈ ਨੂੰ ਸੁਣਵਾਈ ਹੋਵੇਗੀ। ਜਸਟਿਸ ਮੁਕਤਾ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਬੈਂਚ ਨੇ ਹੁਕਮ ਦਿੱਤਾ, ‘‘ਮਾਮਲਾ ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਬੈਂਚ ਸਾਹਮਣੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ, ਜੋ ਕਾਰਜਕਾਰੀ ਚੀਫ ਜਸਟਿਸ ਦੇ ਹੁਕਮਾਂ ’ਤੇ ਨਿਰਭਰ ਕਰੇਗਾ।’’ ਦੱਸਣਯੋਗ ਹੈ ਕਿ 6 ਮਈ ਨੂੰ ਜਸਟਿਸ ਸਿਧਾਰਥ ਮ੍ਰਿਦੁਲ ਦੀ ਅਗਵਾਈ ਵਾਲੇ ਬੈਂਚ ਨੇ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ 19 ਮਈ ਦੀ ਤਰੀਕ ਤੈਅ ਕੀਤੀ ਸੀ ਅਤੇ ਉਸ ਨੂੰ ਤੇ ਇਸਤਗਾਸਾ ਧਿਰ ਨੂੰ ਸਾਰੇ ਦਸਤਾਵੇਜ਼ ਪੇਸ਼ ਕਰਨ ਦੀ ਆਗਿਆ ਦਿੱਤੀ ਸੀ। -ਏਜੰਸੀ