ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਫੇਸਬੁੱਕ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ ਤੇ ਐੱਮਡੀ ਅਜੀਤ ਮੋਹਨ ਨੇ ਦਿੱਲੀ ਅਸੈਂਬਲੀ ਦੀ ਅਮਨ ਤੇ ਸਦਭਾਵਨਾ ਕਮੇਟੀ ਵੱਲੋਂ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕਮੇਟੀ ਨੇ ਪਿਛਲੇ ਸਾਲ ਹੋਏ ਉੱਤਰ-ਪੂਰਬੀ ਦਿੱਲੀ ਦੰਗਿਆਂ ਕੇਸ ਵਿੱਚ ਗਵਾਹ ਵਜੋਂ ਤਲਬ ਕੀਤਾ ਸੀ, ਪਰ ਮੋਹਨ ਦੇ ਪੇਸ਼ ਹੋਣ ਵਿੱਚ ਨਾਕਾਮ ਰਹਿਣ ਮਗਰੋਂ ਮੁੜ ਤਲਬ ਕੀਤਾ ਸੀ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਮੋਹਨ ਦੀ ਪਟੀਸ਼ਨ ਨੂੰ ਅੱਧੀ ਅਧੂਰੀ ਕਰਾਰ ਦਿੱਤਾ ਹੈ। ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਰਿਸ਼ੀਕੇਸ਼ ਰੌਏ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਉਪਰੋਕਤ ਫੈਸਲਾ ਮੋਹਨ, ਫੇਸਬੁਕ ਇੰਡੀਆਂ ਆਨਲਾਈਨ ਸਰਵਸਿਜ਼ ਪ੍ਰਾਈਵੇਟ ਲਿਮਿਟਡ ਤੇ ਫੇਸਬੁੱਕ ਇੰਕ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਾਇਆ ਹੈ। -ਪੀਟੀਆਈ