ਸ੍ਰੀਨਗਰ, 6 ਸਤੰਬਰ
ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਪਰਿਵਾਰ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਵਾਂਝਾ ਕਰਨਾ ਮਨੁੱਖਤਾ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਹੈ। ਗਿਲਾਨੀ ਦੀ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਨੇੜੇ ਇਕ ਮਸਜਿਦ ਦੇ ਅਹਾਤੇ ਵਿਚ ਸਥਿਤ ਕਬਰਸਤਾਨ ਵਿਚ ਦਫ਼ਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਸਨਮਾਨਪੂਰਵਕ ਅੰਤਿਮ ਸੰਸਕਾਰ ਦਾ ਹੱਕਦਾਰ ਹੁੰਦਾ ਹੈ। -ਪੀਟੀਆਈ