ਮੁੰਬਈ: ਬੰਬੇ ਹਾਈ ਕੋਰਟ ਨੇ ਭਿ੍ਰਸ਼ਟਾਚਾਰ ਦੇ ਦੋਸ਼ਾਂ ’ਚ ਫਸੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨਾਂ ਖ਼ਿਲਾਫ਼ ਪਾਈ ਗਈ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਦੇਸ਼ਮੁਖ ਸੰਮਨਾਂ ਨੂੰ ਰੱਦ ਕਰਾਉਣ ਲਈ ਕੋਈ ਪੁਖ਼ਤਾ ਦਲੀਲ ਦੇਣ ’ਚ ਨਾਕਾਮ ਰਹੇ ਹਨ। ਉਂਜ ਅਦਾਲਤ ਨੇ ਕਿਹਾ ਕਿ ਦੇਸ਼ਮੁਖ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਢੁੱਕਵੀਂ ਅਦਾਲਤ ਕੋਲ ਪਹੁੰਚ ਕਰ ਸਕਦੇ ਹਨ। ਹਾਈ ਕੋਰਟ ਨੇ ਈਡੀ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਦੇਸ਼ਮੁਖ ਤੋਂ ਪੁੱਛ-ਪੜਤਾਲ ਦੌਰਾਨ ਦਫ਼ਤਰ ’ਚ ਉਨ੍ਹਾਂ ਦੇ ਵਕੀਲ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇ। -ਪੀਟੀਆਈ