ਬੰਗਲੁੂਰੂ, 23 ਮਈ
ਜੇਡੀ(ਐਸ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਨੇ ਆਪਣੇ ਪੋਤੇ ਅਤੇ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਚੇਤਾਵਨੀ ਦਿੰਦਿਆਂ ਦੇਸ਼ ਪਰਤਣ ਅਤੇ ਜਿਨਸੀ ਮਾਮਲਿਆਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਉਸ ਜਾਂ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਇਲਜ਼ਾਮ ਬਾਰੇ ਪੁੱਛਗਿੱਛ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ।