ਲਖਨਊ, 11 ਮਈ
ਉੱਤਰ ਪ੍ਰਦੇਸ਼ ਪੁਲੀਸ ਦੇ ਮੁਖੀ ਮੁਕੁਲ ਗੋਇਲ ਨੂੰ ਅੱਜ ਕੰਮ ਵਿੱਚ ਅਣਗਹਿਲੀ ਕਰਨ ਦੇ ਦੋਸ਼ ਹੇਠ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਹ ਜਾਣਕਾਰੀ ਇਕ ਸਰਕਾਰੀ ਬਿਆਨ ਰਾਹੀਂ ਦਿੱਤੀ ਗਈ। ਬਿਆਨ ਅਨੁਸਾਰ ਉਨ੍ਹਾਂ ਨੂੰ ਸਿਵਲ ਡਿਫੈਂਸ ਵਿਭਾਗ ਦਾ ਡਾਇਰੈਕਟਰ ਜਨਰਲ ਲਗਾਇਆ ਗਿਆ ਹੈ।
ਬਿਆਨ ਵਿੱਚ ਦੱਸਿਆ ਗਿਆ ਹੈ ਕਿ ਗੋਇਲ ਨੂੰ ਡੀਜੀਪੀ ਦੇ ਅਹੁਦੇ ਤੋਂ ਸਰਕਾਰੀ ਕੰਮ ਵਿੱਚ ਅਣਗਹਿਲੀ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਦਿਲਚਸਪੀ ਨਾ ਲੈਣ ਕਰ ਕੇ ਹਟਾਇਆ ਗਿਆ ਹੈ। 1987 ਬੈਚ ਦੇ ਆਈਪੀਐੱਸ ਅਧਿਕਾਰੀ ਗੋਇਲ ਨੂੰ ਪਿਛਲੇ ਸਾਲ ਜੂਨ ਮਹੀਨੇ ਵਿੱਚ ਉੱਤਰ ਪ੍ਰਦੇਸ਼ ਦਾ ਡੀਜੀਪੀ ਲਗਾਇਆ ਗਿਆ ਸੀ। -ਪੀਟੀਆਈ