ਨਵੀਂ ਦਿੱਲੀ, 24 ਅਕਤੂਬਰ
ਤਿਉਹਾਰਾਂ ਦੇ ਮੌਸਮ ਦੀ ਸ਼ੁਰੂਆਤ ਵੇਲੇ ਕਰਜ਼ਾ ਲੈਣ ਵਾਲਿਆਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ਉੱਤੇ ਵਿਆਜ ’ਤੇ ਵਿਆਜ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਵਿੱਤੀ ਸੇਵਾਵਾਂ ਵਿਭਾਗ ਦਾ ਫ਼ੈਸਲਾ ਸੁਪਰੀਮ ਕੋਰਟ ਦੇ ਵਿਆਜ ਮੁਆਫੀ ਸਕੀਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦੇ ਪਿਛੋਕੜ ਵਿੱਚ ਸਾਹਮਣੇ ਆਇਆ, ਜਿਸ ‘ਤੇ ਸਰਕਾਰੀ ਖਜ਼ਾਨੇ’ ਤੇ 6,500 ਕਰੋੜ ਰੁਪਏ ਭਾਰ ਪੈਣ ਦੀ ਸੰਭਾਵਨਾ ਹੈ। ਸੁਪਰੀਮ ਕੋਰਟ ਨੇ 14 ਅਕਤੂਬਰ ਨੂੰ ਕੇਂਦਰ ਨੂੰ ਹਦਾਇਤ ਕੀਤੀ ਸੀ ਕਿ ਕੋਵੀਡ-19 ਮਹਾਮਾਰੀ ਦੇ ਮੱਦੇਨਜ਼ਰ ਆਰਬੀਆਈ ਮੁਆਫੀ ਸਕੀਮ ਅਧੀਨ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ ਜਲਦੀ ਤੋਂ ਜਲਦੀ’ ਵਿਆਜ ਛੋਟ ‘ਨੂੰ ਲਾਗੂ ਕੀਤਾ ਜਾਵੇ। ਇਹ ਸਕੀਮ 1 ਮਾਰਚ ਤੋਂ 31 ਅਗਸਤ 2020 ਲਈ ਹੈ।