ਨਵੀਂ ਦਿੱਲੀ, 31 ਅਗਸਤ
ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਕਰੋਨਾ ਖ਼ਿਲਾਫ਼ ਜੰਗ ਵਿੱਚ ਆਪਣਾ ਫ਼ਰਜ਼ ਨਿਭਾਉਂਦਿਆਂ ਜਾਨਾਂ ਗੁਆਉਣ ਵਾਲੇ ਡਾਕਟਰਾਂ ਨੂੰ ਹਥਿਆਰਬੰਦ ਫੌਜਾਂ ਦੀ ਤਰਜ਼ ’ਤੇ ‘ਸ਼ਹੀਦ’ ਐਲਾਨਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧ ਵਿੱਚ ਇਕ ਪੱਤਰ ਲਿਖਦਿਆਂ ਕਿਹਾ ਕਿ ਪੀੜਤ ਡਾਕਟਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।