ਸ਼ਿਮਲਾ, 18 ਜੂਨ
ਇੱਥੋਂ ਦੀ ਇੱਕ ਅਦਾਲਤ ਨੇ ਸਕੂਲੀ ਵਿਦਿਆਰਥਣ ਨਾਲ ਜਬਰ-ਜਨਾਹ ਤੇ ਕਤਲ ਕੇਸ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਅੱਜ 28 ਸਾਲ ਦੇ ਇੱਕ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸ਼ਿਮਲਾ ਦੀ ਅਦਾਲਤ ਨੇ ਵਾਢ ਦਾ ਕੰਮ ਕਰਨ ਵਾਲੇ ਦੋਸ਼ੀ ਅਨਿਲ ਕੁਮਾਰ ਉਰਫ਼ ਨੀਲੂ ਨੂੰ ਦਸ ਹਜ਼ਾਰ ਰੁਪਏ ਦਾ ਹਰਜਾਨਾ ਵੀ ਕੀਤਾ ਹੈ। ਅਦਾਲਤ ਨੇ ਅਨਿਲ ਨੂੰ 28 ਅਪਰੈਲ ਨੂੰ ਦੋਸ਼ੀ ਠਹਿਰਾਇਆ ਸੀ। ਇਹ ਘਟਨਾ 4 ਜੁਲਾਈ 2017 ਨੂੰ ਵਾਪਰੀ ਸੀ। -ਪੀਟੀਆਈ