ਕਟੜਾ (ਜੰਮੂ ਕਸ਼ਮੀਰ), 16 ਅਗਸਤ
ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ ’ਤੇ ਸਥਿਤ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਕਪਾਟ ਅੱਜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਸ ਮੰਦਰ ਸਮੇਤ ਇਸ ਅਸਥਾਨ ਨੂੰ ਕਰੋਨਾ ਵਾਇਰਸ ਕਾਰਨ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਐਤਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ। ਪਹਿਲੇ ਹਫ਼ਤੇ ਵਿਚ ਹਰ ਰੋਜ਼ 2,000 ਸ਼ਰਧਾਲੂ ਮੰਦਰ ਦੇ ਦਰਸ਼ਨ ਕਰ ਸਕਣਗੇ, ਜਿਨ੍ਹਾਂ ਵਿਚੋਂ 1900 ਜੰਮੂ-ਕਸ਼ਮੀਰ ਦੇ ਅਤੇ ਬਾਕੀ 100 ਹੋਰ ਰਾਜਾਂ ਦੇ ਹੋਣਗੇ। ਰੈਡ ਜ਼ੋਨ ਅਤੇ ਜੰਮੂ-ਕਸ਼ਮੀਰ ਦੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ-19 ਦੀ ਜਾਂਚ ਕਰਵਾਉਣੀ ਹੋਵੇਗੀ।