ਇਲਾਹਾਬਾਦ: ਉਤਰ ਪ੍ਰਦੇਸ਼ ਸਰਕਾਰ ਨੇ ਬੱਚਿਆਂ ਦੇ ਮਾਹਿਰ ਡਾ. ਕਫ਼ੀਲ ਖ਼ਾਨ ਦੀ ਮੁਅੱਤਲੀ ਖ਼ਿਲਾਫ਼ ਵਿਭਾਗੀ ਜਾਂਚ ਮੁੜ ਤੋਂ ਕਰਵਾਉਣ ਦੇ ਹੁਕਮ ਨੂੰ ਵਾਪਸ ਲੈ ਲਿਆ ਹੈ। ਸੂਬਾ ਸਰਕਾਰ ਨੇ ਅਲਾਹਾਬਾਦ ਹਾਈ ਕੋਰਟ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਿਛਲੇ ਸਾਲ 24 ਫਰਵਰੀ ਨੂੰ ਡਾ. ਕਫ਼ੀਲ ਖ਼ਾਨ ਖ਼ਿਲਾਫ਼ ਮੁੜ ਤੋਂ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਸਨ। -ਪੀਟੀਆਈ