ਠਾਣੇ, 23 ਅਕਤੂਬਰ
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ’ਚ ਪੁਲੀਸ ਨੇ 36.9 ਕਰੋੜ ਰੁਪਏ ਦੇ ਮੁੱਲ ਦੀ ਮੈਫੋਡਰੋਨ ਜ਼ਬਤ ਕੀਤੀ ਹੈ ਅਤੇ ਪਿਛਲੇ ਪੰਜ ਦਿਨਾਂ ਤੋਂ ਨਸ਼ਿਆਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸੱਤ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਲਘਰ ਜ਼ਿਲ੍ਹੇ ’ਚ ਸਥਿਤ ਇਕ ਫਾਰਮਹਾਊਸ ’ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਇਕਾਈ ’ਤੇ ਛਾਪੇਮਾਰੀ ਵੀ ਕੀਤੀ ਗਈ ਸੀ। -ਪੀਟੀਆਈ