ਨਵੀਂ ਦਿੱਲੀ, 18 ਅਕਤੂਬਰ
ਕਾਂਗਰਸ ਨੇ ਇਥੇ ਜ਼ਰੂਰੀ ਵਸਤੂਆਂ ਦੀਆਂ ‘ਅਸਮਾਨ ਛੂਹ ਰਹੀਆਂ ਕੀਮਤਾਂ’ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋੜੀਂਦਾ ਸੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਂਦਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ। ਐਕਸ ‘ਤੇ ਹਿੰਦੀ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ‘ਤੇ ਮੀਡੀਆ ਰਿਪੋਰਟ ਸਾਂਝੀ ਕਰਦਿਆਂ ਰਮੇਸ਼ ਨੇ ਕਿਹਾ ਕਿ ਅੰਕੜਿਆਂ ਨਾਲ ਖੇਡਣ ਦੇ ਬਾਵਜੂਦ ਹਰ ਰੋਜ਼ ‘ਮੋਦੀ ਦੀ ਬਣੀ ਮਹਿੰਗਾਈ’ ਦੀਆਂ ਖ਼ਬਰਾਂ ਆ ਰਹੀਆਂ ਹਨ। -ਪੀਟੀਆਈ