ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਅਗਸਤ
ਇਥੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 9 ਮਹੀਨੇ ਪੂਰੇ ਹੋਣ ’ਤੇ ਕਰਵਾਈ ਜਾ ਰਹੀ ਕੌਮੀ ਕਨਵੈਨਸ਼ਨ ਵਿੱਚ ਅੱਜ ਦੂਜੇ ਤੇ ਆਖਰੀ ਦਿਨ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ। ਦੇਸ਼ ਭਰ ਤੋਂ ਵੱਖ ਵੱਖ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥਬੰਦੀਆਂ ਸਣੇ ਹੋਰ ਹਮਖਿਆਲੀ ਧਿਰਾਂ ਦੇ ਪ੍ਰਤੀਨਿਧੀ ਪੁੱਜੇ ਹੋਏ ਹਨ। ਹੁਣ ਤੱਕ ਕਈ ਨੇਤਾ ਆਪੋ ਆਪਣੀਆਂ ਤਕਰੀਰਾਂ ਵਿੱਚ ਖੇਤੀ ਕਾਨੂੰਨਾਂ ਸਣੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰ ਚੁੱਕੇ ਹਨ। ਤਕਰੀਰਾਂ ਦੌਰਾਨ ਲੋਕ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕਰ ਰਹੇ ਹਨ। ਅੱਜ ਵੀ ਔਰਤਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ।