ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਰੋਨਾਵਾਇਰਸ ਦੇ ਕੇਸਾਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਦੇਖਦਿਆਂ ਅੱਜ ਗਰਮੀਆਂ ਦੀਆਂ ਛੁੱਟੀਆਂ ਦੇ ਪ੍ਰੋਗਰਾਮ ’ਚ ਤਬਦੀਲੀ ਕੀਤੀ ਹੈ। ਹੁਣ ਸੁਪਰੀਮ ਕੋਰਟ ’ਚ 14 ਮਈ ਦੀ ਥਾਂ 10 ਮਈ ਤੋਂ ਹੀ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਚੀਫ ਜਸਟਿਸ ਐੱਨਵੀ ਰਾਮੰਨਾ ਨੇ ਵਕੀਲਾਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੁਝਾਅ ’ਤੇ ਵਿਚਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਪ੍ਰੋਗਰਾਮ ਮੁੜ ਨਿਰਧਾਰਤ ਕਰਨ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ