ਨਾਂਦੇੜ, 11 ਜੁਲਾਈ
ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 4.4 ਨਾਪੀ ਗਈ। ਨੇੜਲੇ ਜ਼ਿਲ੍ਹਾ ਨਾਂਦੇੜ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਵਿਪਨ ਇਟਨਕਰ ਨੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਦੇ ਅਧਾਰ ਤੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 8.33 ਵਜੇ ਮਹਿਸੂਸ ਕੀਤੇ ਗਏ ਅਤੇ ਭੂਚਾਲ ਦਾ ਕੇਂਦਰ ਯਵਤਮਾਲ ਜ਼ਿਲ੍ਹੇ ਦੇ ਸਾਧੂਨਗਰ ਵਿੱਚ ਸੀ। ਉਨ੍ਹਾਂ ਕਿਹਾ ਕਿ ਭੂਚਾਲ ਦੇ ਝਟਕੇ ਨਾਂਦੇੜ ਵਿੱਚ ਵੀ ਮਹਿਸੂਸ ਕੀਤੇ ਗਏ।