ਪਿਥੌਰਾਗੜ੍ਹ, 30 ਦਸੰਬਰ
ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਦੇਰ ਰਾਤ 4.1 ਸ਼ਿੱਦਤ ਨਾਲ ਆਏ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਭੂਪੇਂਦਰ ਮਹਾਰ ਨੇ ਦੱਸਿਆ ਕਿ ਭੂਚਾਲ ਰਾਤ 12:39 ਵਜੇ ਆਇਆ ਅਤੇ ਇਸ ਦਾ ਕੇਂਦਰ ਅਸਕੋਟ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।