ਨਵੀਂ ਦਿੱਲੀ, 5 ਅਗਸਤ
ਭਾਰਤ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲਏਸੀ) ਨੇੜੇ ਉਡਾਰੀਆਂ ਭਰਦੇ ਚੀਨ ਦੇ ਲੜਾਕੂ ਜਹਾਜ਼ਾਂ ਦੀਆਂ ਸਰਗਰਮੀਆਂ ਬਾਰੇ ਸਖ਼ਤ ਇਤਰਾਜ਼ ਜਤਾਇਆ ਹੈ। ਸੂਤਰਾਂ ਮੁਤਾਬਕ ਭਾਰਤ ਨੇ 2 ਅਗਸਤ ਨੂੰ ਹੋਈ ਵਿਸ਼ੇਸ਼ ਗੇੜ ਦੀ ਫ਼ੌਜੀ ਗੱਲਬਾਤ ਦੌਰਾਨ ਆਪਣਾ ਇਤਰਾਜ਼ ਤੇ ਫ਼ਿਕਰ ਚੀਨ ਤੱਕ ਪੁੱਜਦਾ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਪੂਰਬੀ ਲੱਦਾਖ ਵਿੱਚ ਐੱਲਏਸੀ ਦੇ ਬਿਲਕੁਲ ਨਾਲ ਚੀਨ ਦੇ ਲੜਾਕੂ ਜਹਾਜ਼ਾਂ ਵੱਲੋਂ ਹਵਾਈ ਗੇੜੇ ਲਾਉਣ ਦੀਆਂ ਇੱਕਾ-ਦੁੱਕਾ ਘਟਨਾਵਾਂ ਸਾਹਮਣੇ ਆਈਆਂ ਸਨ।