ਮੁੰਬਈ: ਈਡੀ ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਦੇ ਪਤੀ ਦੀਪਕ ਕੋਛੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਜੰਸੀ ਨੇ ਦੀਪਕ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਵੀਡੀਓਕੌਨ ਸਮੂਹ ਨੂੰ ਬੈਂਕ ਵੱਲੋਂ ਕਰਜ਼ਾ ਦੇਣ ’ਚ ਕਥਿਤ ਨਾਜਾਇਜ਼ ਕਾਰਵਾਈ ਤੇ ਮਨੀ ਲਾਂਡਰਿੰਗ ਦੇ ਪੱਖ ਤੋਂ ਕੋਛੜ ਜੋੜੇ ਤੋਂ ਪੁੱਛਗਿੱਛ ਕਰ ਰਹੀ ਹੈ। ਈਡੀ ਨੇ ਇਸੇ ਸਾਲ ਦੇ ਸ਼ੁਰੂ ਵਿਚ ਚੰਦਾ ਤੇ ਦੀਪਕ ਕੋਛੜ ਅਤੇ ਉਨ੍ਹਾਂ ਦੀ ਮਾਲਕੀ ਤੇ ਕੰਟਰੋਲ ਵਾਲੀਆਂ ਕੰਪਨੀਆਂ ਨਾਲ ਸਬੰਧਤ 78 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਸੀ।
-ਪੀਟੀਆਈ