ਨਵੀਂ ਦਿੱਲੀ / ਮੁੰਬਈ, 26 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਤੇ ਜਬਰੀ ਵਸੂਲੀ ਵਾਲੇ ਰੈਕੇਟ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਪੁੱਛ ਪੜਤਾਲ ਕਰਨ ਲਈ ਮਹਾਰਾਸ਼ਟਰ ਦੇ ਸਾਬਕ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਅੱਜ ਸੰਮਨ ਜਾਰ ਕੀਤੇ ਹਨ। ਉਸ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ ਪਰ ਸਾਬਕਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੇਸ਼ ਹੋਣ ਲਈ ਨਵੀਂ ਤਰੀਕ ਦਿੱਤੀ ਜਾਵੇ। ਇਸ ਤੋਂ ਪਹਿਲਾਂ ਤੋਂ ਪਹਿਲਾਂ ਈਡੀ ਨੇ ਦੇਸ਼ਮੁਖ ਦੇ ਦੋ ਸਹਿਯੋਗੀਆਂ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮਨੀ ਲਾਂਡਰਿੰਗ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਦੇਸ਼ਮੁਖ ਦੇ ਨਿੱਜੀ ਸੱਕਤਰ ਸੰਜੀਵ ਪਲਾਂਡੇ ਅਤੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਨੂੰ ਕਾਲਾ ਧਨ ਸਫੈਦ ਕਰਨ ਤੋਂ ਰੋਕਣ ਵਾਲੇ ਐਕਟ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਤਕਰੀਬਨ 9 ਘੰਟੇ ਦੀ ਪੁੱਛ ਪੜਤਾਲ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ।