ਨਵੀਂ ਦਿੱਲੀ: ਦਿੱਲੀ ਦੇ ਮੰਤਰੀ ਸਤੇਂਦਰ ਜੈਨ (57) ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ’ਚ ਕਾਰਵਾਈ ਕਰਦਿਆਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਕਾਰੋਬਾਰੀਆਂ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਦੋਹਾਂ ਤੋਂ ਪੁੱਛ-ਪੜਤਾਲ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਸਨ। ਜਾਂਚ ਏਜੰਸੀ ਨੇ ਸਤੇਂਦਰ ਜੈਨ ਦੇ ‘ਕਾਰੋਬਾਰੀ ਸਾਥੀਆਂ’ ਖ਼ਿਲਾਫ਼ ਪਿਛਲੇ ਮਹੀਨੇ ਛਾਪਾ ਮਾਰਿਆ ਸੀ। ਸਤੇਂਦਰ ਜੈਨ ਨੂੰ ਈਡੀ ਨੇ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਨਿਆਂਇਕ ਹਿਰਾਸਤ ’ਚ ਹੈ। -ਪੀਟੀਆਈ