ਹੈਦਰਾਬਾਦ, 21 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਉਲੰਘਣ ਮਾਮਲੇ ਦੀ ਜਾਂਚ ਦੇ ਮਾਮਲੇ ’ਚ ਅੱਜ ਤਿਲੰਗਾਨਾ ਦੀ ਚੇਨੂਰ ਸੀਟ ਤੋਂ ਕਾਂਗਰਸੀ ਉਮੀਦਵਾਰ ਵਿਵੇਕ ਵੈਂਕਟਸਵਾਮੀ ਤੇ ਕੁਝ ਹੋਰਨਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਸਾਬਕਾ ਸੰਸਦ ਮੈਂਬਰ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਵਿਵੇਕ 600 ਕਰੋੜ ਰੁਪਏ ਤੋਂ ਵੱਧ ਦੀ ਐਲਾਨੀ ਜਾਇਦਾਦ ਦੇ ਨਾਲ ਤਿਲੰਗਾਨਾ ’ਚ 30 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਸਭ ਤੋਂ ਅਮੀਰ ਆਗੂ ਹਨ। -ਪੀਟੀਆਈ