ਨਵੀਂ ਦਿੱਲੀ: ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਲ 2011 ਵਿੱਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਉਹ ਵੀਰਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋ ਸਕਦਾ ਹੈ। ਚੀਨੀ ਨਾਗਰਿਕ ਨੂੰ ਵੀਜ਼ਾ ਜਾਰੀ ਕੀਤੇ ਜਾਣ ਮੌਕੇ ਕਾਰਤੀ ਦੇ ਪਿਤਾ ਪੀ.ਚਿਦੰਬਰਮ ਦੇਸ਼ ਦੇ ਗ੍ਰਹਿ ਮੰਤਰੀ ਸਨ। ਕਾਰਤੀ ਚਿਦੰਬਰਮ ਖਿਲਾਫ਼ ਮਨੀ ਲਾਂਡਰਿੰਗ ਦਾ ਇਹ ਤੀਜਾ ਕੇਸ ਹੈ। ਈਡੀ ਵੱਲੋਂ ਕਾਰਤੀ ਖਿਲਾਫ਼ ਆਈਐੱਨਐੱਕਸ ਮੀਡੀਆ ਤੇ ਏਅਰਸੈੱਲ-ਮੈਕਸਿਸ ਕੇਸਾਂ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ