ਗ੍ਰੇਟਰ ਨੋਇਡਾ, 12 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਈ ਸੂਬੇ ਇਸ ਬਿਮਾਰੀ ਨਾਲ ਪੀੜਤ ਹਨ ਅਤੇ ਇਹ ਬਿਮਾਰੀ ਡੇਅਰੀ ਖੇਤਰ ਲਈ ਵੱਡੀ ਚਿੰਤਾ ਦਾ ਕਾਰਨ ਬਣ ਗਈ ਹੈ। ਪ੍ਰਧਾਨ ਮੰਤਰੀ ਇਥੇ ਇੰਡੀਆ ਐਕਸਪੋ ਸੈਟਰ ਐਂਡ ਮਾਰਟ ਵੱਲੋਂ ਕਰਵਾਏ ‘ਕੌਮਾਂਤਰੀ ਡੇਅਰੀ ਫੈਡਰੇਸ਼ਨ ਵਿਸ਼ਵ ਡੇਅਰੀ ਸੰਮੇਲਨ’ 2022 ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਸਾਡੇ ਵਿਗਿਆਨੀਆਂ ਨੇ ਲੰਪੀ ਸਕਿਨ ਰੋਗ ਲਈ ਸਵਦੇਸ਼ੀ ਟੀਕਾ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਭਾਰਤ ਦੇ ਕਈ ਸੂਬਿਆਂ ਵਿੱਚ ਇਸ ਬਿਮਾਰੀ ਕਾਰਨ ਪਸ਼ੂਆਂ ਦੀ ਮੌਤ ਹੋਈ ਹੈ। -ਏਜੰਸੀ