ਮੁੰਬਈ: ਇੱਥੇ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਐਲਗਾਰ ਪਰਿਸ਼ਦ-ਮਾਓਵਾਦੀ ਸਬੰਧਾਂ ਦੇ ਮਾਮਲੇ ਦੇ ਮੁਲਜ਼ਮ ਗੌਤਮ ਨਵਲੱਖਾ ਨੂੰ ਆਪਣੀ ਭੈਣ ਨੂੰ ਮਿਲਣ ਲਈ ਦਿੱਲੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਸਾਲ ਮਈ ਵਿੱਚ ਕਾਰਕੁਨ ਨੂੰ ਜ਼ਮਾਨਤ ਦੇ ਦਿੱਤੀ ਸੀ। ਵਿਸ਼ੇਸ਼ ਐੱਨਆਈਏ ਅਦਾਲਤ ਨੇ ਕਿਹਾ ਕਿ ਉਹ ਕੇਸ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ ਨੂੰ ਵੀਡੀਓ ਕਾਲ ਦੀ ਸਹੂਲਤ ਦੇ ਨਾਲ-ਨਾਲ ਆਪਣਾ ਮੋਬਾਈਲ ਨੰਬਰ ਮੁਹੱਈਆ ਕਰਵਾਏਗਾ। -ਪੀਟੀਆਈ