ਨਵੀਂ ਦਿੱਲੀ:
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧ ਪੂਰਨਿਮਾ ਦੀ ਪੂਰਬਲੀ ਸ਼ਾਮ ਅੱਜ ਦੇਸ਼ਵਾਸੀਆਂ ਨੂੰ ਭਗਵਾਨ ਗੌਤਮ ਬੁੱਧ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਸਮਾਜਿਕ ਏਕਤਾ ਮਜ਼ਬੂਤ ਕਰਨ ਅਤੇ ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਅਪਣਾ ਕੇ ਰਾਸ਼ਟਰ ਨਿਰਮਾਣ ਦਾ ਅਹਿਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਭਗਵਾਨ ਬੁੱਧ ਨੇ ਮਨੁੱਖਤਾ ਤੇ ਸਾਰੇ ਪ੍ਰਾਣੀਆਂ ਲਈ ਸੱਚ, ਅਹਿੰਸਾ, ਸਦਭਾਵਨਾ ਤੇ ਪਿਆਰ ਦਾ ਸੁਨੇਹਾ ਦਿੱਤਾ ਹੈ। -ਪੀਟੀਆਈ