ਨਵੀਂ ਦਿੱਲੀ, 29 ਅਪਰੈਲ
ਕੇਂਦਰ ਸਰਕਾਰ ਨੇ ਅੱਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਦਾਇਤ ਕੀਤੀ ਹੈ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕਰੋਨਾਵਾਇਰਸ ਦੇ ਵਧੇਰੇ ਕੇਸਾਂ ਵਾਲੇ ਜ਼ਿਲ੍ਹਿਆਂ ਵਿਚ ਤੀਬਰ ਤੇ ਸਥਾਨਕ ਰੋਕਥਾਮ ਉਪਾਅ ਯਕੀਨੀ ਬਣਾਏ ਜਾਣ। ਗ੍ਰਹਿ ਮੰਤਰਾਲੇ ਨੇ ਹਾਲਾਂਕਿ ਮਹਾਮਾਰੀ ਦੇ ਮੱਦੇਨਜ਼ਰ ਮਈ ਲਈ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਵਿਚ ਦੇਸ਼ ’ਚ ਕਿਤੇ ਵੀ ਤਾਲਾਬੰਦੀ ਕਰਨ ਦਾ ਜ਼ਿਕਰ ਨਹੀਂ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਨ੍ਹਾਂ ਜ਼ਿਲ੍ਹਿਆਂ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ ਜਿੱਥੇ ਕਿਤੇ ਕੋਵਿਡ ਦੀ ਪਾਜ਼ੇਟੀਵਿਟੀ ਦਰ 10 ਫ਼ੀਸਦ ਤੋਂ ਵੱਧ ਹੈ ਜਾਂ ਪਿਛਲੇ ਇਕ ਹਫ਼ਤੇ ਵਿਚ 60 ਫ਼ੀਸਦ ਤੋਂ ਵੱਧ ਬਿਸਤਰਿਆਂ ’ਤੇ ਮਰੀਜ਼ ਦਾਖ਼ਲ ਰਹੇ ਹਨ। -ਪੀਟੀਆਈ