ਨਵੀਂ ਦਿੱਲੀ, 12 ਸਤੰਬਰ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਈ ਵੀ ਕਰਮਚਾਰੀ ਕਿਸੇ ਖਾਸ ਜਗ੍ਹਾ ’ਤੇ ਤਬਾਦਲੇ ਲਈ ਜ਼ੋਰ ਨਹੀਂ ਦੇ ਸਕਦਾ ਅਤੇ ਮਾਲਕ ਨੂੰ ਕਰਮਚਾਰੀ ਦਾ ਆਪਣੀ ਜ਼ਰੂਰਤ ਅਨੁਸਾਰ ਤਬਾਦਲਾ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਅਕਤੂਬਰ 2017 ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੇ ਲੈਕਚਰਾਰ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਇਹ ਫ਼ੈਸਲਾ ਸੁਣਾਇਆ।