ਸ੍ਰੀਨਗਰ, 7 ਨਵੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਕਸ਼ਮੀਰ ਜ਼ੋਨ ਪੁਲੀਸ ਨੇ ‘ਐਕਸ’ ਉੱਤੇ ਲਿਖਿਆ, ‘‘ਬਾਰਾਮੂਲਾ ਦੇ ਪਾਣੀਪੁਰਾ ਸੋਪੋਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਤੇ ਸੁਰੱਖਿਆ ਬਲਾਂ ਨੇ ਇਕ ਸਾਂਝੀ ਅਤਿਵਾਦੀ ਵਿਰੋਧੀ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਮੁਹਿੰਮ ਦੌਰਾਨ ਦੋਵੇਂ ਪਾਸਿਓਂ ਗੋਲੀਬਾਰੀ ਹੋਈ।’’ ਪੁਲੀਸ ਨੇ ਕਿਹਾ ਕਿ ਕਾਰਵਾਈ ਬਾਰੇ ਹੋਰ ਵੇਰਵਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। -ਪੀਟੀਆਈ