ਨਵੀਂ ਦਿੱਲੀ, 21 ਨਵੰਬਰ
ਦਿੱਲੀ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਜੱਜ ਨੂੰ ਜੰਮੂ-ਕਸ਼ਮੀਰ ਦੇ ਅਤਿਵਾਦੀ ਫੰਡਿੰਗ ਨਾਲ ਸਬੰਧਤ ਕੇਸ ਨੂੰ ਸੰਸਦ ਮੈਂਬਰਾਂ ਦੀ ਸੁਣਵਾਈ ਲਈ ਨਾਮਜ਼ਦ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਇਸ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਇੰਜਨੀਅਰ ਰਾਸ਼ਿਦ ਹੁਣ ਸੰਸਦ ਮੈਂਬਰ ਹੈ।
ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਰਾਸ਼ਿਦ ਦੀ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ’ਤੇ ਹੁਕਮ ਦੇਣਾ ਸੀ, ਉਨ੍ਹਾਂ ਨੇ ਇਸ ਕੇਸ ਦੀ ਫਾਈਲ ਜ਼ਿਲ੍ਹਾ ਜੱਜ ਨੂੰ ਭੇਜ ਦਿੱਤੀ ਜੋ ਸੰਭਾਵੀ ਤੌਰ ’ਤੇ 25 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਕਰਨਗੇ।
ਜ਼ਿਕਰਯੋਗ ਹੈ ਕਿ ਰਾਸ਼ਿਦ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ। ਉਸ ’ਤੇ ਐਨਆਈਏ ਨੇ 2017 ਵਿਚ ਦਹਿਸ਼ਤੀ ਫੰਡਿੰਗ ਮਾਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ। ਪੀਟੀਆਈ