ਨਵੀਂ ਦਿੱਲੀ, 1 ਜੁਲਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਅੱਜ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਹੇਠਲੀ ਅਦਾਲਤ ਦੇ 26 ਜੂਨ ਦੇ ਉਨ੍ਹਾਂ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਜਿਸ ਤਹਿਤ ਉਨ੍ਹਾਂ ਨੂੰ ਸੀਬੀਆਈ ਦੀ ਤਿੰਨ ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਗਿਆ। ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਕੇਜਰੀਵਾਲ (55) ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। -ਪੀਟੀਆਈ