ਨਵੀਂ ਦਿੱਲੀ:
ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲਾ ਕੇਸ ਵਿਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਤੇ ਜ਼ਮਾਨਤ ਦੀ ਮੰਗ ਕਰਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਪਟੀਸ਼ਨਾਂ ’ਤੇ ਵੀਰਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਮੌਜੂਦ ਕੇਸਾਂ ਦੀ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਯਨ ਦੇ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਰਬਉੱਚ ਅਦਾਲਤ ਨੇ 23 ਅਗਸਤ ਨੂੰ ਸੀਬੀਆਈ ਨੂੰ ਇਸ ਮਾਮਲੇ ਵਿਚ ਹਲਫ਼ਨਾਮਾ ਦਾਖਲ ਦੀ ਇਜਾਜ਼ਤ ਦਿੰਦਿਆਂ ਕੇਜਰੀਵਾਲ ਨੂੰ ਜਵਾਬ ਦਾਅਵੇ ਲਈ ਦੋ ਦਿਨ ਦਿੱਤੇ ਸਨ। ਕੇਜਰੀਵਾਲ ਨੇ ਜ਼ਮਾਨਤ ਦੇਣ ਤੋਂ ਇਨਕਾਰ ਤੇ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਦੋ ਵੱਖੋ ਵੱਖਰੀਆਂ ਪਟੀਸ਼ਨਾਂ ਰਾਹੀਂ ਚੁਣੌਤੀ ਦਿੱਤੀ ਹੈ। ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਨੂੰ ਜਾਇਜ਼ ਦੱਸਣ ਦੇ ਦਿੱਲੀ ਹਾਈ ਕੋਰਟ ਦੇ 5 ਅਗਸਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸੀਬੀਆਈ ਨੇ ‘ਆਪ’ ਸੁਪਰੀਮੋ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ