ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਉਸ ਨੇ ਐਮਰਜੈਂਸੀ ਕਰੈਡਿਟ ਲਾਈਨ ਸਕੀਮ ਦਾ ਘੇਰਾ ਵਧਾ ਦਿੱਤਾ ਹੈ। ਵਿੱਤ ਮੰਤਰਾਲੇ ਨੇ ਦੱਸਿਆ ਕਿ ਹੁਣ ਇਸ ਸਕੀਮ ਤਹਿਤ ਸਿਹਤ ਖੇਤਰ ਸਣੇ 26 ਹੋਰ ਖੇਤਰ ਸ਼ਾਮਲ ਕੀਤੇ ਗਏ ਹਨ। ਵਿੱਤ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਦਿ ਨੈਸ਼ਨਲ ਕਰੈਡਿਟ ਗਾਰੰਟੀ ਟਰੱਸਟੀ ਕੰਪਨੀ ਲਿਮਟਿਡ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
-ਪੀਟੀਆਈ