ਨਵੀਂ ਦਿੱਲੀ/ਲਖਨਊ, 10 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੋਂ ਇਲਾਵਾ ਦੇਸ਼ ਭਰ ਦੇ ਸਿਆਸੀ ਆਗੂਆਂ ਨੇ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਜਾ ਕੇ ਮੁਲਾਇਮ ਸਿੰਘ ਯਾਦਵ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਮੁਲਾਇਮ ਸਿੰਘ ਦੇ ਪੁੱਤਰ ਅਖਿਲੇਸ਼ ਯਾਦਵ ਨਾਲ ਵੀ ਮੁਲਾਕਾਤ ਕੀਤੀ। ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉੱਤਰ ਪ੍ਰਦੇਸ਼ ’ਚ ਤਿੰਨ ਰੋਜ਼ਾ ਸਰਕਾਰੀ ਸੋਗ ਐਲਾਨਿਆ ਹੈ। -ਪੀਟੀਆਈ